9th September 2021 at 3:16 PM
ਡਾ. ਦਵਿੰਦਰ ਸ਼ਰਮਾ ਖੇਤੀ ਮਸਲਿਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ
ਚੰਡੀਗੜ੍ਹ: 09 ਸਤੰਬਰ 2021: (ਕਰਮ ਵਕੀਲ//ਸਾਹਿਤ ਸਕਰੀਨ)::
ਨਾਮਵਰ ਖੇਤੀ ਮਾਹਰ ਤੇ ਖਾਧ-ਖ਼ੁਰਾਕ ਵਿਸੇਸ਼ਗ ਡਾ. ਦਵਿੰਦਰ ਸ਼ਰਮਾ ਖੇਤੀ ਮਸਲਿਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ।
ਉਨ੍ਹਾਂ ਕਿਹਾ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਗਿਆਨੀ ਹੀਰਾ ਸਿੰਘ ਦਰਦ ਯਾਦਗਾਰੀ ਪੁਰਸਕਾਰ, ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ ਅਤੇ ਡਾ. ਐਸ. ਤਰਸੇਮ ਸਾਹਿਤ ਸਾਧਨਾ ਪੁਰਸਕਾਰ ਇਸ ਸਾਲ ਕ੍ਰਮਵਾਰ ਸ਼੍ਰੀ ਸੁਸ਼ੀਲ ਦੁਸਾਂਝ, ਡਾ. ਸਰਬਜੀਤ ਸਿੰਘ ਅਤੇ ਸ਼੍ਰੀ ਗੁਰਬਚਨ ਸਿੰਘ ਭੁੱਲਰ ਜੀ ਨੂੰ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਡੇਢ ਸਾਲ ਵਿੱਚ ਕੀਤੇ ਗਏ ਕੰਮਾਂ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ-ਰੇਖਾ ਤਹਿ ਕੀਤੀ ਜਾਵੇਗੀ। ਕੇਂਦਰੀ ਦੇ ਹਾਜ਼ਰ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਭਾ ਦੇ ਕੰਮ ਨੂੰ ਹੋਰ ਸਚਾਰੂ ਬਣਾਉਣ ਦੀ ਵਿਉਂਤ-ਬੰਦੀ ਕੀਤੀ ਜਾਵੇਗੀ।
No comments:
Post a Comment