google.com, pub-7610353441165800, DIRECT, f08c47fec0942fa0 ਸਾਹਿਤ ਸਕਰੀਨ: ਡਾ. ਲਖਵਿੰਦਰ ਜੌਹਲ ਬਣੇ ਪੰਜਾਬੀ ਸਾਹਿਤ ਐਕਡਮੀ ਦੇ ਬਿਨਾ ਮੁਕਾਬਲਾ ਪ੍ਰਧਾਨ

Sunday 23 January 2022

ਡਾ. ਲਖਵਿੰਦਰ ਜੌਹਲ ਬਣੇ ਪੰਜਾਬੀ ਸਾਹਿਤ ਐਕਡਮੀ ਦੇ ਬਿਨਾ ਮੁਕਾਬਲਾ ਪ੍ਰਧਾਨ

ਬਾਕੀ ਅਹੁਦਿਆਂ ਦੀ ਚੋਣ ਨਿਸਚਿਤ ਪ੍ਰੋਗਰਾਮ ਮੁਤਾਬਿਕ 30 ਜਨਵਰੀ ਨੂੰ

*ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 30 ਜਨਵਰੀ 2022 ਨੂੰ ਹੋ ਰਹੀ ਚੋਣ ਲਈ

*ਨਾਮਜ਼ਦਗੀਆਂ ਵਾਪਸ ਲੈਣ ਉਪਰੰਤ 29 ਉਮੀਦਵਾਰ ਚੋਣ ਮੈਦਾਨ ਵਿਚ


ਲੁਧਿਆਣਾ
: 23 ਜਨਵਰੀ 2022: (ਕਾਰਤਿਕਾ ਸਿੰਘ//ਸਾਹਿਤ ਸਕਰੀਨ ਡੈਸਕ)::

ਉੱਘੇ ਲੇਖਕ ਅਤੇ ਸੀਨੀਅਰ ਪੱਤਰਕਾਰ ਡਾ. ਲਖਵਿੰਦਰ ਜੌਹਲ, ਬਿਨਾ ਮੁਕਾਬਲਾ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਚੁਣੇ ਗਏ ਹਨ। ਇਸ ਖਬਰ ਨੂੰ ਲਾ ਕੇ ਸੋਸ਼ਲ ਮੀਡੀਆ ਤੇ ਧੜਾਧੜ ਵਧਾਈਆਂ ਦੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ। ਦੇਸ਼ ਵਿਦੇਸ਼ ਦੇ ਕੋਨੇ ਕੋਨੇ ਵਿੱਚੋਂ ਮੁਬਾਰਕਾਂ ਦੇ ਸੁਨੇਹੇ ਆ ਰਹੇ ਹਨ। ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਗੁੱਟਬੰਦੀਆਂ, ਧੜੇਬਾਜ਼ੀਆਂ ਅਤੇ ਸਾਜ਼ਿਸ਼ਾਂ ਦੇ ਇਸ ਦੌਰ ਵਿੱਚ ਸਰਬਸੰਮਤੀ ਵਾਲੀ ਖਬਰ ਕਿਸੇ ਮਹਿਕਦੀ ਤਾਜ਼ੀ ਹਵਾ ਦੇ ਬੁੱਲੇ ਵਾਂਗ ਆਈ ਹੈ। ਤਕਰੀਬਨ ਹਰ ਕੋਈ ਆਖ ਰਿਹਾ ਹੈ-ਬਹੁਤ ਬਹੁਤ ਮੁਬਾਰਕ ਜੌਹਲ ਸਾਹਿਬ।

ਇਸੇ ਦੌਰਾਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਕੀ ਬੋਰਡ ਤੇ ਅਹੁਦੇਦਾਰਾਂ ਦੀਆਂ ਦੋ-ਸਾਲਾ (2022-2024) ਚੋਣ 30 ਜਨਵਰੀ, 2022 ਦਿਨ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਚ ਹੋਣ ਵਾਲੀ ਚੋਣ ਲਈ 29 ਉਮੀਦਵਾਰ ਚੋਣ ਮੈਦਾਨ ਵਿਚ ਹਨ।

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਬਾਕੀ ਉਮੀਦਵਾਰਾਂ ਵੱਲੋਂ ਨਾਂ ਵਾਪਸ ਲੈਣ ਉਪਰੰਤ ਡਾ. ਲਖਵਿੰਦਰ ਸਿੰਘ ਜੌਹਲ ਇਕੱਲੇ ਉਮੀਦਵਾਰ ਹਨ। ਸੀਨੀਅਰ ਮੀਤ ਪ੍ਰਧਾਨ ਦੇ ਇੱਕ ਅਹੁਦੇ ਲਈ ਡਾ. ਸੁਰਜੀਤ ਸਿੰਘ ਅਤੇ ਡਾ. ਸ਼ਿਆਮ ਸੁੰਦਰ ਦੀਪਤੀ, ਪੰਜ ਮੀਤ ਪ੍ਰਧਾਨਾਂ ਲਈ ਡਾ. ਗੁਰਮੀਤ ਕੱਲਰਮਾਜਰੀ, ਸ੍ਰੀ ਸੁਖਦਰਸ਼ਨ ਗਰਗ, ਸ੍ਰੀ ਭਗਵੰਤ ਰਸੂਲਪੁਰੀ, ਸ. ਸਹਿਜਪ੍ਰੀਤ ਸਿੰਘ ਮਾਂਗਟ, ਡਾ. ਹਰਵਿੰਦਰ ਸਿੰਘ ਸਿਰਸਾ, ਸ੍ਰੀ ਤ੍ਰੈਲੋਚਨ ਲੋਚੀ, ਸ੍ਰੀਮਤੀ ਸਿਮਰਤ ਸੁਮੈਰਾ, ਡਾ. ਭਗਵੰਤ ਸਿੰਘ, ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ, ਪ੍ਰਬੰਧਕੀ ਬੋਰਡ ਦੇ ਪੰਦਰਾਂ ਮੈਂਬਰ ਚੁਣੇ ਜਾਣੇ ਹਨ ਜਿਸ ਲਈ ਸ੍ਰੀ ਹਰਦੀਪ ਢਿੱਲੋਂ, ਸ੍ਰੀ ਜਸਵੀਰ ਝੱਜ, ਸ. ਕਰਮ ਸਿੰਘ ਜ਼ਖ਼ਮੀ, ਸ੍ਰੀ ਹਰਬੰਸ ਮਾਲਵਾ, ਸ. ਸੰਤੋਖ ਸਿੰਘ ਸੁੱਖੀ, ਡਾ. ਗੁਰਮੇਲ ਸਿੰਘ, ਸ੍ਰੀਮਤੀ ਇੰਦਰਾ ਵਿਰਕ, ਸ੍ਰੀ ਅਸ਼ੋਕ ਵਸ਼ਿਸ਼ਠ, ਸ੍ਰੀ ਕੇ. ਸਾਧੂ ਸਿੰਘ, ਸ. ਰੋਜ਼ੀ ਸਿੰਘ, ਸ. ਬਲਵਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ ਮਹਿਕ, ਸ. ਬਲਜੀਤ ਸਿੰਘ ਰੈਣਾਂ, ਸ. ਗੁਰਸੇਵਕ ਸਿੰਘ ਢਿੱਲੋਂ, ਸ. ਬਲਦੇਵ ਸਿੰਘ ਝੱਜ ਅਤੇ ਸ. ਪਰਮਜੀਤ ਸਿੰਘ ਮਾਨ ਦੇ ਨਾਮ ਸ਼ਾਮਲ ਹਨ।

ਉਮੀਦਵਾਰੀਆਂ ਬਾਰੇ ਜੇ ਕੋਈ ਇਤਰਾਜ਼ ਹੋਵੇ ਤਾਂ ਉਹ ਵੀ 24 ਜਨਵਰੀ, 2022, ਸ਼ਾਮ 4.00 ਵਜੇ ਤੱਕ ਕੀਤੇ ਜਾ ਸਕਦੇ ਹਨ। ਉਪਰੰਤ ਚੋਣ ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਇਸ ਸਮਾਂ ਸੀਮਾ ਤੋਂ ਬਾਅਦ ਕੋਈ ਉਮੀਦਵਾਰ ਆਪਣਾ ਨਾਮ ਵਾਪਿਸ ਨਹੀਂ ਲੈ ਸਕੇਗਾ ਅਤੇ ਸਭ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਵਿਚੋਂ ਗੁਜ਼ਰਨਾ ਪਵੇਗਾ ਅਤੇ ਇਸ ਤੋਂ ਬਾਅਦ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕੇਗਾ।

ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹੀ ਚੋਣ ਕਰਵਾਈ ਜਾਵੇਗੀ। ਉਨ੍ਹਾਂ ਅਕਾਡਮੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਵਾਲੇ ਦਿਨ ਵੈਕਸੀਨੇਸ਼ਨ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਸਮੇਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਵਰਤਣਾ ਲਾਜ਼ਮੀ ਹੋਵੇਗਾ। ਉਮੀਦ ਕਰਦੇ ਹਾਂ ਕਿ ਚੋਣ ਵਾਲੇ ਦਿਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਮੈਂਬਰ ਕੋਵਿਡ ਨਿਯਮਾਂ ਦੀ ਪਾਲਣਾ ਕਰਕੇ ਪੂਰਨ ਸਹਿਯੋਗ ਦੇਣਗੇ। ਚੋਣ ਗੁਪਤ

ਵੋਟਾਂ ਰਾਹੀਂ ਐਤਵਾਰ 30 ਜਨਵਰੀ, 2022 ਨੂੰ ਸਵੇਰੇ 08 ਵਜੇ ਤੋਂ ਬਾਅਦ ਦੁਪਹਿਰ 04 ਵਜੇ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ। ਇਹ ਜਾਣਕਾਰੀ ਸਹਾਇਕ ਚੋਣ ਅਧਿਕਾਰੀ ਹਕੀਕਤ ਸਿੰਘ ਨੇ ਮੀਡੀਆ ਨੂੰ ਦਿੱਤੀ। ਵਧਾਈਆਂ ਅਤੇ ਮੁਬਾਰਕਾਂ ਦੇ ਪ੍ਰਗਟਾਵੇ ਨਾਲ ਬਹੁਤ ਸਾਰੇ ਲੇਖਕਾਂ ਅਤੇ ਹੋਰ ਬੁਧੀਜੀਵੀਆਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜਿਹਨਾਂ ਦਾ ਸੰਖੇਪ ਵੇਰਵਾ ਵੱਖਰੇ ਤੌਰ ਤੇ ਦਿੱਤਾ ਜਾ ਰਿਹਾ ਹੈ। ਜਲਦੀ ਹੀ ਅਸੀਂ ਪੰਜਾਬੀ ਸਾਹਿਤ ਅਕੈਡਮੀ ਨੂੰ ਦਰਪੇਸ਼ ਉਹਨਾਂ ਚੁਣੌਤੀਆਂ ਦੀ ਵੀ ਗੱਲ ਕਰਾਂਗੇ ਜਿਹਨਾਂ ਦਾ ਸਾਹਮਣਾ ਇਸ ਵੇਲੇ ਸਿਰਫ ਡਾ. ਲਖਵਿੰਦਰ ਜੌਹਲ ਹੀ ਸਫਲਤਾ ਪੂਰਬਕ ਕਾਰਨ ਦੀ ਸਥਿਤੀ ਵਿਚ ਹਨ। 

ਪੰਜਾਬੀ ਸਾਹਿਤ ਅਕਾਦਮੀ ਦੀ ਚੋਣ ਅਤੇ ਡਾ. ਗੁਲਜ਼ਾਰ ਪੰਧੇਰ 

ਪੰਜਾਬੀ ਸਾਹਿਤ ਅਕਾਦਮੀ ਨਾਲ ਹੋਰ ਸਬੰਧਤ ਖਬਰਾਂ ਦੇਖਣ ਲਈ ਇਥੇ ਕਲਿੱਕ ਕਰੋ ਜੀ 

ਡਾ. ਲਖਵਿੰਦਰ ਜੌਹਲ ਬਣੇ ਪੰਜਾਬੀ ਸਾਹਿਤ ਐਕਡਮੀ ਦੇ ਬਿਨਾ ਮੁਕਾਬਲਾ ਪ੍ਰਧਾਨ

No comments:

Post a Comment