Thursday 27 October 2022 at 6:34 PM
ਗੀਤਕਾਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਹੋਣਗੇ ਮੁੱਖ ਮਹਿਮਾਨ
ਲੁਧਿਆਣਾ: 27 ਅਕਤੂਬਰ 2022: (ਕਾਰਤਿਕਾ ਸਿੰਘ//ਸਾਹਿਤ ਸਕਰੀਨ)::
ਸਿਆਸੀ ਸਰਗਰਮੀਆਂ, ਨੇੜ ਭਵਿੱਖ ਦੇ ਖ਼ਤਰੇ, ਗੈਂਗਸਟਰਾਂ ਦੀਆਂ ਫਾਇਰਿੰਗ ਘਟਨਾਵਾਂ, ਖੁਦਕੁਸ਼ੀਆਂ ਦੀਆਂ ਖਬਰਾਂ ਅਤੇ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਦਰਮਿਆਨ ਭਾਵੈਂ ਹੁਣ ਕੁਝ ਵੀ ਸੁਖਾਵਾਂ ਜਿਹਾ ਨਹੀਂ ਲੱਗਦਾ ਪਰ ਫਿਰ ਵੀ ਕੁਝ ਚੰਗੀਆਂ ਖਬਰਾਂ ਆ ਹੀ ਰਹੀਆਂ ਹਨ। ਚੰਗੀ ਗੱਲ ਹੈ ਕਿ ਇਹ ਖਬਰਾਂ ਸਾਹਿਤ, ਸੱਭਿਆਚਾਰ ਅਤੇ ਸੰਗੀਤ ਨਾਲ ਸਬੰਧਤ ਹੁੰਦੀਆਂ ਹਨ। ਹੁਣ ਨਵੀਂ ਖਬਰ ਆਈ ਹੈ ਪੁਸਤਕ ਦੇ ਲੋਕ ਅਰਪਣ ਦੀ ਜਿਹੜਾ ਸ਼ਨੀਵਾਰ 29 ਅਕਤੂਬਰ ਨੂੰ ਹੋਣਾ ਹੈ।
ਨਵੇਂ ਉਭਰਦੇ ਲੇਖਕ ਹਰਪ੍ਰੀਤ ਸਿੰਘ ਸੇਖੋਂ ਦੀ ਪਲੇਠੀ ਕਾਵਿ ਪੁਸਤਕ 'ਚਾਨਣ' ਦਾ ਲੋਕ ਅਰਪਣ ਚੰਡੀਗੜ੍ਹ ਵਿਖੇ 29 ਅਕਤੂਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਗੀਤਕਾਰ ਸ੍ਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਸਮਾਗਮ ਬੋਲ ਪੰਜਾਬ ਦੇ ਸੱਭਿਆਚਾਰਕ ਮੰਚ (ਰਜਿ) ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਪੰਜਾਬ ਕਲਾ ਪ੍ਰੀਸ਼ਦ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਸਵੇਰੇ 10:30 ਵਜੇ ਪੰਜਾਬ ਕਲਾ ਪ੍ਰੀਸ਼ਦ ਆਡੀਟੋਰੀਅਮ, ਸੈਕਟਰ 16 ਬੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਵਰਿੰਦਰ ਸ਼ਰਮਾ, ਆਈ ਏ ਐੱਸ ਕਰਨਗੇ। ਜਦਕਿ ਮੋਹਾਲੀ ਦੇ ਵਿਧਾਇਕ ਸ੍ਰ ਕੁਲਵੰਤ ਸਿੰਘ, ਪ੍ਰੋਫੈਸਰ ਸਾਧੂ ਸਿੰਘ ਸਾਬਕਾ ਲੋਕ ਸਭਾ ਮੈਂਬਰ, ਪਦਮਸ਼੍ਰੀ ਡਾਕਟਰ ਸੁਰਜੀਤ ਪਾਤਰ, ਸ਼੍ਰੀ ਸੁਰਿੰਦਰ ਸ਼ਿੰਦਾ ਸ਼ਰੋਮਣੀ ਗਾਇਕ, ਡਾਕਟਰ ਲਖਵਿੰਦਰ ਜੌਹਲ, ਸ਼੍ਰੀ ਬਾਲ ਮੁਕੰਦ ਸ਼ਰਮਾ, ਪ੍ਰੋ. ਬ੍ਰਹਮਜਗਦੀਸ਼ ਸਿੰਘ, ਸ. ਭੁਪਿੰਦਰ ਸਿੰਘ, ਆਈ.ਏ.ਐੱਸ., ਹੈਪੀ ਰਾਏਕੋਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।
ਇੱਕ ਤਰ੍ਹਾਂ ਨਾਲ ਗੀਤਕਾਰ ਸ੍ਰ ਬਾਬੂ ਸਿੰਘ ਮਾਨ (ਮਾਨ ਮਰਾੜ੍ਹਾਂ ਵਾਲਾ) ਦੀ ਚੜ੍ਹਤ ਵਾਲਾ ਉਹ ਪੁਰਾਣਾ ਯੁਗ ਇੱਕ ਵਾਰ ਫੇਰ ਪਰਤ ਆਏਗਾ। ਸੁਰਿੰਦਰ ਸ਼ਿੰਦਾ ਅਤੇ ਹੋਰਾਂ ਦੀ ਮੌਜੂਦਗੀ ਇਸ ਦੀ ਗਵਾਹੀ ਵੀ ਦੇਵੇਗੀ।
ਚੱਲਦੇ ਚੱਲਦੇ:
ਬਾਬੂ ਸਿੰਘ ਮਾਨ ਮਾਨ ਮਰਾੜ੍ਹਾਂ ਵਾਲਾ ਛੇਵੀਂ ਜਮਾਤ ਵਿੱਚ ਕਵਿਤਾ ਲਿਖਣ ਲੱਗ ਪਿਆ। ਪ੍ਰਸਿੱਧ ਗਾਇਕਾਂ ਨੇ ਬਹੁਤ ਬਸਰੇ ਗੀਤ ਗਾਏ। ਇੱਕ ਬਹੁਤ ਪ੍ਰਸਿੱਧ ਹੋਇਆ ਸੀ-ਦੁੱਧ ਕਾੜ੍ਹ ਕੇ ਜਾਗ ਨਾ ਲਾਵਾਂ, ਤੇਰੀਆਂ ਉਡੀਕਾਂ ਹਾਣੀਆਂ ਕਰਤਾਰ ਸਿੰਘ ਬਲੱਗਣ ਦੇ ਰਸਾਲੇ ਵਿੱਚ ਛਪਿਆ। ਪਹਿਲੀ ਪੁਸਤਕ ਗੀਤਾਂ ਦਾ ਵਣਜਾਰਾ, 1963 ਵਿੱਚ ਛਪੀ। ਇਹਨਾਂ ਦਾ ਪਹਿਲਾ ਰਿਕਾਰਡ ਗੀਤ ਗੁਰਪਾਲ ਸਿੰਘ ਪਾਲ ਨੇ ਗਾਇਆ
ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।
No comments:
Post a Comment