Sunday 4th August 2024 at 4:22 PM
ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਤੁਰੰਤ ਕਾਰਜ ਕਰਨ ਦਾ ਫ਼ੈਸਲਾ
ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ ਭਾਸ਼ਾ ਦੀਆਂ ਹਿਤੈਸ਼ੀ ਜਥੇਬੰਦੀਆਂ ਦੀ ਮੀਟਿੰਗ ਡਾ. ਜੋਗਿੰਦਰ ਸਿੰਘ ਨਿਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਾਤ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ’ਤੇ ਭਰਪੂਰ ਚਰਚਾ ਹੋਈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ 7 ਜੁਲਾਈ 2023 ਦੇ ਅਕਾਦਮਿਕ ਕੌਂਸਲ ਦੇ ਫ਼ੈਸਲੇ ਕਿ ‘ਬੀ.ਸੀ.ਏ. ਦੇ ਤਿੰਨੇ ਸਾਲਾਂ ਵਿਚ ਸਾਰੇ ਸਮੈਸਟਰਾਂ ਵਿਚ ਪੰਜਾਬੀ ਪੜ੍ਹਾਈ ਜਾਵੇਗੀ’ ਤੋਂ ਪਿੱਛੇ ਹਟਣ ਦਾ ਮਸਲਾ ਭਾਰੂ ਰਿਹਾ। ਵੀਡੀਓ ਵੀ ਦੇਖੋ
ਇਸ ਮੌਕੇ ਸਾਂਝੀ ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦਾ ਗਠਿਨ ਕੀਤਾ ਗਿਆ ਜਿਸ ਦੇ ਕਨਵੀਨਰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੂੰ ਬਣਾਇਆ ਗਿਆ। ਇਸ ਮੀਟਿੰਗ ਵਿਚ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਜਿਸ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.), ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ), ਪੰਜਾਬ ਚੇਤਨਾ ਮੰਚ, ਲੋਕ ਮੰਚ ਪੰਜਾਬ, ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ, ਪ੍ਰਗਤੀਸ਼ੀਲ ਲੇਖਕ ਸੰਘ, ਪ੍ਰਗਤੀਸ਼ੀਲ ਲੇਖਕ ਸੰਘ, ਫ਼ੋਕਲੋਰ ਰਿਸਰਚ ਅਕਾਡਮੀ, ਪੰਜਾਬੀ ਪ੍ਰਚਾਰ ਤੇ ਪਾਸਾਰਾ ਭਾਈਚਾਰਾ, ਫਤਿਹ ਰੌਕ, ਇਪਟਾ ਪੰਜਾਬ, ਪੰਜਾਬੀ ਭਾਸ਼ਾ ਅਕਾਦਮੀ, ਨਾਟ ਕਲਾ ਕੇਂਦਰ (ਜਗਰਾਉਂ) ਸ਼ਾਮਲ ਹੋਈਆਂ ਜਿਨ੍ਹਾਂ ਦੇ ਦੋ-ਦੋ ਨੁਮਾਇੰਦਿਆਂ ਨੂੰ ਕਾਰਜਕਾਰਨੀ ਦੇ ਮੈਂਬਰ ਬਣਾਇਆ ਗਿਆ: ਵੀਡੀਓ ਵੀ ਦੇਖੋ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵਲੋਂ ਸ੍ਰੀ ਦਰਸ਼ਨ ਬੁੱਟਰ ਅਤੇ ਸ੍ਰੀ ਸੁਸ਼ੀਲ ਦੁਸਾਂਝ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਸ੍ਰੀ ਸੰਧੂ ਵਰਿਆਣਵੀ ਅਤੇ ਸ੍ਰੀ ਪਵਨ ਹਰਚੰਦਪੁਰੀ, ਪੰਜਾਬ ਚੇਤਨਾ ਮੰਚ ਵਲੋਂ ਸ੍ਰੀ ਸਤਨਾਮ ਮਾਣਕ ਅਤੇ ਸ੍ਰੀ ਗੁਰਮੀਤ ਪਲਾਹੀ, ਲੋਕ ਮੰਚ ਪੰਜਾਬ ਵਲੋਂ ਡਾ. ਲਖਵਿੰਦਰ ਸਿੰਘ ਜੌਹਲ ਅਤੇ ਸ੍ਰੀ ਦੀਪਕ ਚਨਾਰਥਲ, ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਡਾ. ਉਮਿੰਦਰ ਸਿੰਘ ਜੌਹਲ, ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸ੍ਰੀ ਸੁਰਜੀਤ ਜੱਜ ਅਤੇ ਡਾ. ਕੁਲਦੀਪ ਸਿੰਘ ਦੀਪ, ਫ਼ੋਕਲੋਰ ਰਿਸਰਚ ਅਕਾਡਮੀ ਵਲੋਂ ਸ੍ਰੀ ਰਮੇਸ਼ ਯਾਦਵ ਅਤੇ ਸ੍ਰੀ ਭੁਪਿੰਦਰ ਸੰਧੂ, ਪੰਜਾਬੀ ਪ੍ਰਚਾਰ ਤੇ ਪਾਸਾਰਾ ਭਾਈਚਾਰਾ ਵਲੋਂ ਸ. ਮਹਿੰਦਰ ਸਿੰਘ ਸੇਖੋਂ ਅਤੇ ਸ. ਹਰਬਖ਼ਸ਼ ਸਿੰਘ ਗਰੇਵਾਲ, ਫਤਿਹ ਰੌਕ ਵਲੋਂ ਸ. ਸਤਪਾਲ ਸਿੰਘ ਦੁੱਗਰੀ ਅਤੇ ਸ. ਜੌਹਰ ਪ੍ਰੀਤ ਸਿੰਘ, ਇਪਟਾ ਪੰਜਾਬ ਵਲੋਂ ਸ. ਸੰਜੀਵਨ ਸਿੰਘ ਅਤੇ ਸ੍ਰੀ ਪ੍ਰਦੀਪ ਕੁਮਾਰ, ਪੰਜਾਬੀ ਭਾਸ਼ਾ ਅਕਾਦਮੀ ਵਲੋਂ ਡਾ. ਸ. ਪ. ਸਿੰਘ, ਸਾਬਕਾ ਵਾਈਸ ਚਾਂਸਲਰ ਅਤੇ ਡਾ. ਸੁਖਵਿੰਦਰ ਸਿੰਘ ਸੰਘਾ, ਨਾਟ ਕਲਾ ਕੇਂਦਰ (ਜਗਰਾਉਂ) ਵਲੋਂ ਸ੍ਰੀ ਅਮਰਜੀਤ ਮੋਹੀ ਅਤੇ ਸ. ਰਵੀ ਸਿੰਘ ਪੱਬੀਆਂ ਅਤੇ ਪੰਜਾਬੀ ਭਾਸ਼ਾ ਮਾਹਿਰ-ਡਾ. ਜੋਗਾ ਸਿੰਘ, ਡਾ. ਸਵਰਾਜਬੀਰ, ਸ. ਭੁਪਿੰਦਰ ਸਿੰਘ ਖਹਿਰਾ, ਡਾ. ਸੁਖਦੇਵ ਸਿੰਘ ਸਿਰਸਾ, ਸ੍ਰੀ ਹਰਮੀਤ ਵਿਦਿਆਰਥੀ, ਸ੍ਰੀ ਕੇਵਲ ਧਾਲੀਵਾਲ, ਡਾ. ਹੀਰਾ ਸਿੰਘ, ਅੰਮ੍ਰਿਤਸਰ ਨੂੰ ਸ਼ਾਮਲ ਕੀਤਾ ਗਿਆ। ਵੀਡੀਓ ਵੀ ਦੇਖੋ
ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਿਹੜੀਆਂ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਹੋਰ ਸ਼ਾਮਲ ਹੋਣਾ ਚਾਹੁੰਣਗੀਆਂ ਉਨ੍ਹਾਂ ਨੂੰ ਵੀ ਸ਼ਾਮਲ ਕਰਕੇ ਉਨ੍ਹਾਂ ਦੇ ਦੋ ਨੁੁਮਾਇਦੇ ਕਾਰਜਕਾਰਨੀ ਵਿਚ ਸ਼ਾਮਲ ਕੀਤੇ ਜਾਣਗੇ। ਫ਼ੌਰੀ ਤੌਰ ’ਤੇ ਫ਼ੈਸਲਾ ਲਿਆ ਗਿਆ ਕਿ ਜਲਦੀ ਹੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਜਾਣੂੰ ਕਰਵਾਇਆ ਜਾਵੇਗਾ। ਚੇਅਰਪਰਸਨ ਕੰਪਿਊਟਰ ਸਾਇੰਸ ਵਿਭਾਗ ਨੂੰ ਵੀ ਪੱਤਰ ਲਿਖਿਆ ਜਾਵੇ ਅਤੇ ਇਸ ਦਾ ਉਤਾਰਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਅਤੇ ਡੀਨ ਕਾਲਜਿਜ ਡਿਵੈਲਪਮੈਂਟ ਕਾਉਸਲ ਨੂੰ ਭੇਜਿਆ ਜਾਵੇ। 08 ਅਗਸਤ, 2024 ਤੱਕ ਉਡੀਕ ਕਰਨ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨੂੰ ਸਮਾਂ ਲੈ ਕੇ ਮਿਲਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਜੇਕਰ ਫਿਰ ਵੀ ਮਸਲਾ ਹੱਲ ਨਹੀਂ ਹੁੰਦਾ ਤਾਂ ਅਗਲੇਰਾ ਜਨਤਕ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਜਨਤਕ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ। ਵੀਡੀਓ ਵੀ ਦੇਖੋ
ਇਸੇ ਤਰ੍ਹਾਂ ਜਦੋਂ ਵੀ ਕਦੇ ਕੋਈ ਮਾਤ-ਭਾਸ਼ਾ ਸੰਬੰਧੀ ਫੌਰੀ ਮਸਲਾ ਪੈਦਾ ਹੁੰਦਾ ਹੈ ਤੁਰੰਤ ਕਾਰਵਾਈ ਤਾਲਮੇਲ ਕਮੇਟੀ ਵਲੋਂ ਕੀਤੀ ਜਾਵੇਗੀ ਅਤੇ ਏਕਾ ਉਸਾਰਦਿਆਂ ਜਨਤਕ ਸੰਘਰਸ਼ ਦਾ ਸੱਦਾ ਦਿੱਤਾ ਜਾਇਆ ਕਰੇਗਾ।
ਇਸ ਸਬੰਧ ਵਿੱਚ ਇਸ ਤਾਲਮੇਲ ਕਮੇਟੀ ਦੇ ਕਨਵੀਨਰ ਡਾ. ਸਰਬਜੀਤ ਸਿੰਘ ਨਾਲ ਉਹਨਾਂ ਦੇ ਮੋਬਾਈਲ ਨੰਬਰ: 98155-74144 'ਤੇ ਸਿੱਧਾ ਵੀ ਸੰਪਰਕ ਕੀਤਾ ਜਾ ਸਕਦਾ ਹੈ।
Very nice initiative
ReplyDelete