google.com, pub-7610353441165800, DIRECT, f08c47fec0942fa0 ਸਾਹਿਤ ਸਕਰੀਨ: ਵਿਸ਼ੇਸ਼ ਕਵੀ ਦਰਬਾਰ ਅਤੇ ਪੁਸਤਕ ਰਿਲੀਜ਼ 11 ਅਪ੍ਰੈਲ 2026 (ਸ਼ਨੀਵਾਰ) ਨੂੰ

Thursday, 9 April 2026

ਵਿਸ਼ੇਸ਼ ਕਵੀ ਦਰਬਾਰ ਅਤੇ ਪੁਸਤਕ ਰਿਲੀਜ਼ 11 ਅਪ੍ਰੈਲ 2026 (ਸ਼ਨੀਵਾਰ) ਨੂੰ

Hari Singh Jachak on Thursday 9th April 2026 at 12:32 regarding an event 

 ਵਿਸ਼ੇਸ਼ ਕਵੀ ਦਰਬਾਰ ਅਤੇ ਪੁਸਤਕ ਰਿਲੀਜ਼  11 ਅਪ੍ਰੈਲ 2026 (ਸ਼ਨੀਵਾਰ) ਨੂੰ 


ਲੁਧਿਆਣਾ
: 9 ਅਪ੍ਰੈਲ 2026: (ਮੀਡੀਆ ਲਿੰਕ//ਸਾਹਿਤ ਸਕਰੀਨ ਡੈਸਕ)::

ਪੰਜਾਬੀ ਭਵਨ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਕਵੀ ਦਰਬਾਰ ਹੋਵੇਗਾ ਅਤੇ ਇਸ ਮੌਕੇ ਪ੍ਰਸਿੱੱਧ ਲੇਖਿਕਾ ਪਰਵਿੰਦਰ ਕੌਰ ਸੁੱਖ ਦੀ ਬਾਲ ਪੁਸਤਕ ਰਿਲੀਜ਼ ਕੀਤੀ ਜਾਵੇਗੀ। ਇਸ ਸੰਬੰਧ ਵਿੱਚ 11 ਅਪ੍ਰੈਲ 2026 (ਸ਼ਨੀਵਾਰ) ਨੂੰ ਸਵੇਰੇ 10:00 ਵਜੇ ਖਾਸ ਆਯੋਜਨ ਕੀਤਾ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਗਈਆਂ ਹਨ। 

ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ (ਰਜਿ.), ਲੁਧਿਆਣਾ ਵੱਲੋਂ 11 ਅਪ੍ਰੈਲ 2026 (ਸ਼ਨੀਵਾਰ) ਨੂੰ ਸਵੇਰੇ 10:00 ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਕਵੀ ਦਰਬਾਰ ਅਤੇ ਬਾਲ ਪੁਸਤਕ ਰਿਲੀਜ਼ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਕਈ ਉਘੀਆਂ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। 

ਇਸ ਸਮਾਗਮ ਦੌਰਾਨ ਪ੍ਰਸਿੱਧ ਕਵੀ-ਕਵਿਤਰੀਆਂ ਵੱਲੋਂ ਕਵੀ ਦਰਬਾਰ ਰਾਹੀਂ ਸਾਹਿਤਕ ਰੰਗ ਬਿਖੇਰੇ ਜਾਣਗੇ। 

ਇਸ ਦੇ ਨਾਲ ਹੀ ਮਾਣਯੋਗ ਲੇਖਿਕਾ ਬੀਬੀ ਪਰਵਿੰਦਰ ਕੌਰ ਸੁੱਖ ਦੀ ਨਵੀਂ ਬਾਲ ਪੁਸਤਕ “ਚੂਹਿਆਂ ਦੀ ਮੀਟਿੰਗ” ਦਾ ਵਿਧਿਵਤ ਲੋਕ ਅਰਪਣ ਵੀ ਕੀਤਾ ਜਾਵੇਗਾ।

ਉਕਤ ਪੁਸਤਕ ਸੰਬੰਧੀ ਪ੍ਰਸਿੱਧ ਵਿਦਵਾਨ, ਸਟੇਟ ਅਵਾਰਡੀ ਅਤੇ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਵੱਲੋਂ ਵਿਸ਼ੇਸ਼ ਪੇਪਰ ਪੜ੍ਹਿਆ ਜਾਵੇਗਾ, ਜਿਸ ਵਿੱਚ ਪੁਸਤਕ ਦੇ ਸਾਰਥਕ ਪੱਖਾਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਸਮਾਗਮ ਵਿੱਚ ਸ਼ਾਮਲ ਹੋ ਰਹੇ ਮਾਣਯੋਗ ਵਿਦਵਾਨਾਂ ਅਤੇ ਸਾਹਿਤਕ ਹਸਤੀਆਂ ਵਿੱਚ ਸਰਦਾਰ ਪ੍ਰਭਦੀਪ ਸਿੰਘ ਨੱਥੋਵਾਲ, ਡਿਪਟੀ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ, ਡਾ.ਹਰੀ ਸਿੰਘ ਜਾਚਕ ਚੇਅਰਮੈਨ, ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ, ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸਕੱਤਰ, ਪੰਜਾਬੀ ਸਾਹਿਤ ਅਕਾਡਮੀ, ਸਰਦਾਰ ਰਣਯੋਧ ਸਿੰਘ ਪ੍ਰਧਾਨ, ਰਾਮਗੜ੍ਹੀਆ ਐਜੂਕੇਸ਼ਨ ਕੌਂਸਲ, ਲੁਧਿਆਣਾ, ਸਰਦਾਰ  ਦਵਿੰਦਰ ਸਿੰਘ ਲੋਟੇ,ਡਿਪਟੀ ਡਾਇਰੈਕਟਰ, ਸਪੋਰਟਸ ਐਂਡ ਯੂਥ ਸੇਵਾਵਾਂ, ਲੁਧਿਆਣਾ, ਸਰਦਾਰ ਕਰਮਜੀਤ ਸਿੰਘ ਗਰੇਵਾਲ, ਲੇਖਕ,ਗਾਇਕ ਤੇ ਅਦਾਕਾਰ ਸ਼ਾਮਲ ਹਨ।

ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਡਾ. ਰਮਨਦੀਪ ਸਿੰਘ ਦੀਪ, ਸਕੱਤਰ ਮਨਦੀਪ ਕੌਰ ਪ੍ਰੀਤ, ਦਫ਼ਤਰ ਸਕੱਤਰ ਜਸਵਿੰਦਰ ਕੌਰ ਜੱਸੀ,ਐਗਜੈਕਟਿਵ ਮੈਂਬਰ ਪਰਵਿੰਦਰ ਕੌਰ ਸੁੱਖ ਤੇ ਕੁਲਦੀਪ ਕੌਰ ਦੀਪ ਲੁਧਿਆਣਵੀ ਸਮੇਤ ਸਾਰੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਵਲੋਂ ਸਾਹਿਤ ਪ੍ਰੇਮੀਆਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਸਾਹਿਤਕ ਸਮਾਗਮ ਦੀ ਸ਼ੋਭਾ ਵਧਾਉਣ। ਉਨ੍ਹਾਂ ਕਿਹਾ ਕਿ ਤੁਹਾਡੀ ਕੀਮਤੀ ਹਾਜ਼ਰੀ ਸਾਡੇ ਲਈ ਮਾਣ, ਪ੍ਰੇਰਣਾ ਅਤੇ ਉਤਸ਼ਾਹ ਦਾ ਸਰੋਤ ਬਣੇਗੀ।

No comments:

Post a Comment